ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕੇਂਦਰ ਵੱਲੋਂ ਜਾਰੀ ਕੀਤੇ ਆਰਡੀਨੈਂਸ ਵਿਰੁੱਧ ਰੋਸ ਪ੍ਰਦਰਸ਼ਨ - ਕਿਸਾਨਾਂ ਦੇ ਆਰਡੀਨੈਂਸ
ਮਲੇਰਕੋਟਲਾ: ਭਾਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਆਰਡੀਨੈਂਸ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਭਾਰਤੀ ਕਿਸਾਨ ਯੂਨੀਆਨ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਆਰਡੀਨੈਂਸ ਨੂੰ ਜਾਰੀ ਕਰਕੇ ਖੁੱਲ੍ਹੀ ਮੰਡੀਕਰਨ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਲਾਗੂ ਹੋ ਜਾਂਦਾ ਹੈ ਤਾਂ ਕਿਸਾਨਾਂ ਨੂੰ ਜਿਹੜਾ ਸਰਕਾਰ ਵੱਲੋਂ ਸਮਰਥਨ ਮਿਲਦਾ ਹੈ ਉਹ ਖ਼ਤਮ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਕਣਕ ਦੀ ਖ਼ਰੀਦ 1800 ਰੁਪਏ ਹੁੰਦੀ ਸੀ ਜੇਕਰ ਆਰਡੀਨੈਂਸ ਲਾਗੂ ਹੋ ਜਾਂਦਾ ਹੈ ਤਾਂ ਇਸ ਨਾਲ ਕਣਕ ਦੀ ਖਰੀਦ 1000 ਰੁਪਏ ਤੱਕ ਹੋਵੇਗੀ ਜਿਸ ਨਾਲ ਕਿਸਾਨਾਂ ਦੀ ਹਾਲਾਤ ਹੋਰ ਵੀ ਮੰਦੀ ਹੋ ਜਾਵੇਗੀ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਆਰਡੀਨੈਂਸ ਨੂੰ ਰੱਦ ਕੀਤਾ ਜਾਵੇ।