ਬੀਕੇਯੂ ਸਿੱਧੂਪੁਰ ਵੱਲੋਂ ਕੈਪਟਨ ਤੇ ਖੱਟੜ ਮੋਇਆ ਦੇ ਲਾਏ ਗਏ ਨਾਅਰੇ - BKU Sidhupur
ਫ਼ਾਜ਼ਿਲਕਾ: ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਬਲਾਕ ਖੁਈਆ ਸਰਵਰ ਕਮੇਟੀ ਵਲੋਂ ਪਿਛਲੇ ਸਾਲ ਪਰਾਲੀ ਜਲਾਣ ਦੇ ਮੁੱਦੇ ਉੱਤੇ ਕਿਸਾਨਾਂ ਉੱਤੇ ਦਰਜ ਕੀਤੇ ਗਏ ਮਾਮਲਿਆਂ ਨੂੰ ਰੱਦ ਕਰਵਾਉਣ ਸਬੰਧੀ ਪੰਜਾਬ ਅਤੇ ਹਰਿਆਣਾ ਸਰਕਾਰ ਦੇ ਪੁਤਲੇ ਫੂਕੇ ਗਏ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਸਾਡੀਆਂ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਅਤੇ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਤੁਰੰਤ ਪੂਰਾ ਕੀਤਾ ਜਾਵੇ, ਨਹੀਂ ਤਾਂ ਇਸ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰ ਸਰਕਾਰ ਖ਼ੁਦ ਹੋਵੇਗੀ।