ਫ਼ਰੀਦਕੋਟ 'ਚ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਬੀਕੇਯੂ (ਸਿੱਧੂਪੁਰ) ਕੀਤਾ ਜੇਲ੍ਹ ਭਰੋ ਅੰਦੋਲ, ਪੁਲਿਸ ਨੇ ਕਿਸਾਨਾਂ ਨੂੰ ਕੀਤਾ ਗ੍ਰਿਫ਼ਤਾਰ
ਫ਼ਰੀਦਕੋਟ: ਕੇਂਦਰ ਸਰਕਾਰ ਵੱਲੋਂ ਖੇਤੀ ਸਬੰਧੀ ਲਿਆਂਦੇ ਗਏ ਤਿੰਨ ਆਰਡੀਨੈਂਸਾਂ ਅਤੇ ਬਿਜਲੀ ਸੋਧ ਕਾਨੂੰਨ-2020 ਦਾ ਵਿਰੋਧ ਪੰਜਾਬ ਦੇ ਕਿਸਾਨਾਂ ਵੱਲੋਂ ਲਗਤਾਰਾ ਜਾਰੀ ਹੈ। 10 ਅਗਸਤ ਨੂੰ ਵੀ ਕਿਸਾਨਾਂ ਨੇ ਸੂਬੇ ਭਰ ਵਿੱਚ 12 ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਪ੍ਰਦਰਸ਼ਨ ਕੀਤੇ। ਫ਼ਰੀਦਕੋਟ ਵਿੱਚ ਵੀ ਕਿਸਾਨਾਂ ਨੇ ਵੱਡਾ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨਾਂ ਨੇ ਆਪਣੇ ਆਪ ਨੂੰ ਗ੍ਰਿਫ਼ਤਾਰੀਆਂ ਲਈ ਵੀ ਪੇਸ਼ ਅਤੇ ਇਸ ਦੌਰਾਨ ਕਿਸਾਨਾਂ ਦੀ ਪੁਲਿਸ ਨਾਲ ਖਿੱਚਧੂਹ ਵੀ ਹੋਈ। ਅਖੀਰ ਪੁਲਿਸ ਨੇ ਜੇਲ੍ਹ ਵੱਲ ਜਾਂਦੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਮੌਕੇ ਬੀਕੇਯੂ (ਸਿੱਧੂਪੁਰ) ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇ ਵਾਲਾ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨੀ ਨੂੰ ਬਰਬਾਦ ਕਰਨਾ ਚਹੁੰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਕਦੀ ਵੀ ਅਜਿਹਾ ਨਹੀਂ ਹੋਣ ਦੇਵੇਗਾ।