ਭਾਕਿਯੂ ਉਗਰਾਹਾਂ ਨੇ ਮਾਰਚ ਕੱਢ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਦਿੱਤਾ ਹੋਕਾ - tractor parade
ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਲਗਾਤਾਰ ਕਿਸਾਨਾਂ ਦਾ ਸੰਘਰਸ਼ ਤੇਜ਼ ਹੋ ਰਿਹਾ ਹੈ। ਇਸੇ ਸੰਘਰਸ਼ ਦੇ ਚਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਿਸ ਦੀਆਂ ਤਿਆਰੀਆਂ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢ ਕੇ ਕਿਸਾਨਾਂ ਨੂੰ 26 ਜਨਵਰੀ ਦੇ ਟਰੈਕਟਰ ਪਰੇਡ ਵਿੱਚ ਸ਼ਾਮਲ ਹੋਣ ਲਈ ਹੋਕਾ ਦਿੱਤਾ ਗਿਆ। ਕਿਸਾਨ ਸੈਂਕੜੇ ਟਰੈਕਟਰ ਲੈ ਕੇ ਇਸ ਮਾਰਚ ਵਿਚ ਸ਼ਾਮਲ ਹੋਏ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਕ੍ਰਿਸ਼ਨ ਸਿੰਘ ਛੰਨਾਂ ਅਤੇ ਗਗਨਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਜੋਸ਼ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਤਹਿਤ ਅੱਜ ਦਰਜਨ ਤੋਂ ਵੱਧ ਪਿੰਡਾਂ ਵਿੱਚ ਟਰੈਕਟਰ ਮਾਰਚ ਕੱਢਿਆ ਗਿਆ ਹੈ।