ਬੀਕੇਯੂ ਉਗਰਾਹਾਂ ਕਾਨੂੰਨਾਂ ਖ਼ਿਲਾਫ਼ ਕੱਢੀ ਮੋਟਰਸਾਈਕਲ ਰੈਲੀ - ਮੋਟਰਸਾਈਕਲ ਰੈਲੀ
ਅੰਮ੍ਰਿਤਸਰ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਅਟਾਰੀ ਵੱਲੋਂ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਅੰਦੋਲਨ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਤੇ ਮੋਦੀ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਇੱਕ ਮੋਟਰਸਾਈਕਲ ਰੈਲੀ ਦਾ ਆਯੋਜਨ ਕੀਤਾ। ਜੋ ਕਿ ਪਿੰਡ ਨੰਗਲੀ ਤੋਂ ਸ਼ੁਰੂ ਹੋ ਕੇ, ਜੱਲਿਆਂ ਵਾਲੇ ਬਾਗ ਤੱਕ ਜਾਵੇਗੀ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਬਲਵਿੰਦਰ ਸਿੰਘ ਮਾਹਲ ਨੇ ਦੱਸਿਆ ਕਿ ਇਹ ਮੋਟਰਸਾਈਕਲ ਰੈਲੀ ਕੱਢਣ ਦਾ ਮੁੱਖ ਮਕਸਦ ਅੰਦੋਲਨ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੈ।