26 ਦੇ ਦਿੱਲੀ ਕੂਚ ਲਈ ਨਾਟਕ ਕਰਵਾ ਕੇ ਕਿਸਾਨਾਂ ਨੂੰ ਪ੍ਰੇਰਿਤ ਕਰ ਰਹੀ ਹੈ ਭਾਕਿਯੂ ਉਗਰਾਹਾਂ - ਭਾਰਤੀ ਕਿਸਾਨ ਯੂਨੀਅਨ ਏਕਤਾ
ਤਲਵੰਡੀ ਸਾਬੋ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ। ਹੁਣ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 26-27 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਕੇ ਸੰਘਰਸ਼ ਦਾ ਐਲਾਨ ਕੀਤਾ ਹੋਇਆ ਹੈ। ਇਸ ਲਈ ਪਿੰਡਾਂ ਦੇ ਲੋਕਾਂ ਨੂੰ ਕਿਸਾਨ ਯੂਨੀਅਨਾਂ ਵੱਲੋਂ ਵੱਖ-ਵੱਖ ਢੰਗਾਂ ਨਾਲ ਦਿੱਲੀ ਸੰਘਰਸ਼ ਲਈ ਲਾਮਬੰਦ ਕੀਤਾ ਜਾ ਰਿਹਾ ਹੈ। ਇਸੇ ਲੜੀ ਵਿੱਚ ਅੱਜ ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਨਾਟਕਾਂ ਰਾਹੀਂ ਕਿਸਾਨਾਂ ਨੂੰ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਲਈ ਲਾਮਬੰਦ ਕੀਤਾ ਗਿਆ। ਨਾਟਕ ਟੀਮ ਨੇ ਸਰਕਾਰ ਵੱਲੋਂ ਲੋਕਾਂ ਨਾਲ ਚੋਣਾਂ ਸਮੇਂ ਵਾਅਦੇ ਕਰਕੇ ਪੂਰੇ ਨਾ ਕਰਨ ਅਤੇ ਲੋਕਾਂ ਨਾਲ ਕੀਤੀਆਂ ਜਾਦੀਆਂ ਵਾਅਦਾ ਖਿਲਾਫੀਆਂ ਨੂੰ ਨਾਟਕ ਰਾਹੀਂ ਪੇਸ਼ ਕਰਕੇ ਜਾਗਰੂਕ ਕਰਨ ਦੀ ਕੀਤਾ ਗਿਆ।