ਖੇਤੀ ਕਾਨੂੰਨਾਂ ਦੇ ਵਿਰੋਧ 'ਚ ਬੀਕੇਯੂ ਉਗਰਾਹਾਂ ਨੇ ਮੂਨਕ ਵਿਖੇ ਕੀਤਾ ਚੱਕਾ ਜਾਮ - ਬੀਕੇਯੂ ਉਗਰਾਹਾਂ
ਸੰਗਰੂਰ : ਕੇਂਦਰੀ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। 250 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ। ਇਸੇ ਕੜੀ 'ਚ ਮੂਨਕ ਵਿਖੇ ਵੀ ਭਾਰੀਤ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਕਾ ਜਾਮ ਕਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕਿਸਾਨਾਂ ਨੇ ਆਖਿਆ ਕਿ ਮੋਦੀ ਸਰਕਾਰ ਜਬਰਨ ਕਿਸਾਨਾਂ 'ਤੇ ਇਹ ਕਾਨੂੰਨ ਥੋਪਣਾ ਚਾਹੁੰਦੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਰਾਹੀ ਮਹਿਜ਼ ਕਿਸਾਨਾਂ ਹੀ ਨਹੀਂ ਸਗੋਂ ਦੁਕਾਨਦਾਰ, ਆੜਤੀ, ਆਮ ਲੋਕ ਸਭ 'ਤੇ ਮਾੜਾ ਪ੍ਰਭਾਵ ਪਵੇਗਾ। ਇਸ ਲਈ ਉਹ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਮੋਦੀ ਸਰਕਾਰ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਦੇ ਲਈ ਕਿਸਾਨ 26 ਤੇ 27 ਨਵੰਬਰ ਨੂੰ ਦਿੱਲੀ ਵਿਖੇ ਵੱਡਾ ਇੱਕਠ ਕਰਨਗੇ ਤੇ ਮੋਦੀ ਸਰਕਾਰ ਨੂੰ ਇਹ ਕਾਨੂੰਨ ਰੱਦ ਕਰਨ ਲਈ ਮਜਬੂਰ ਕਰ ਦੇਣਗੇ।