ਮਾਨਸਾ 'ਚ ਕਿਸਾਨਾਂ ਨੇ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਪ੍ਰਗਟਾਇਆ ਰੋਸ - ਕਿਸਾਨ ਯੂਨੀਅਨ ਉਗਰਾਹਾਂ
ਮਾਨਸਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਜਿਥੇ ਦਿੱਲੀ ਵਿਖੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਲੋਹੜੀ ਮੌਕੇ ਵੀ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਰੋਸ ਜਤਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ’ਚ ਕਿਸਾਨਾਂ ਦੇ ਨਾਲ ਸਮਾਜ ਦੇ ਹੋਰਨਾਂ ਵਰਗਾਂ ਵੱਲੋਂ ਲੋਹੜੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਇਸ ਰੋਸ ਪ੍ਰਦਰਸ਼ਨ ਦੌਰਾਨ ਕਿਸਾਨ ਆਗੂ ਦਰਸ਼ਨ ਸਿੰਘ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਖ਼ਿਲਾਫ਼ ਜਥੇਬੰਦੀਆਂ ਦਾ ਅੰਦੋਲਨ ਜਾਰੀ ਰਹੇਗਾ।