ਨਰਮੇ ਤੋਂ ਬਾਅਦ ਝੋਨੇ ਦੀ ਫਸਲ ਨੂੰ ਪਿਆ ਝੁਲਸ ਰੋਗ
ਮਾਨਸਾ: ਮਾਲਵੇ ਦੀ ਧਰਤੀ ਤੇ ਨਰਮਾ ਦੀ ਫਸਲ ਨੂੰ ਗੁਲਾਬੀ ਸੁੰਢੀ (Pink numbness) ਨੇ ਤਬਾਹ ਕਰ ਦਿੱਤਾ ਹੈ।ਗੁਲਾਬੀ ਸੁੰਢੀ ਨੇ ਨਰਮੇ ਦੀ ਸਾਰੀ ਫਸਲ (Crops)ਤਬਾਹ ਕਰ ਦਿੱਤੀ ਹੈ। ਖੇਤੀਬਾੜੀ ਵਿਭਾਗ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।ਕਿਸਾਨਾਂ ਦਾ ਕਹਿਣਾ ਹੈ ਕਿ ਨਰਮੇ ਦੀ ਫਸਲ ਤਬਾਹ ਹੋਣ ਨਾਲ ਸਾਡਾ ਬਹੁਤ ਵੱਡਾ ਨੁਕਸਾਨ ਹੋਇਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਨਰਮੇ ਤੋਂ ਬਾਅਦ ਹੁਣ ਝੋਨੇ ਦੀ ਫਸਲ ਵੀ ਝੁਲਸ ਗਈ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੋਈ ਠੋਸ ਉਪਰਾਲੇ ਨਹੀਂ ਕੀਤਾ ਜਾ ਰਿਹਾ ਹੈ।