23 ਮਾਰਚ ਦੇ ਸ਼ਹੀਦਾਂ ਨੂੰ ਸਮਰਪਤ ਖ਼ੂਨਦਾਨ ਕੈਂਪ - ਸ਼ਹੀਦਾਂ ਨੂੰ ਸਮਰਪਤ ਖ਼ੂਨਦਾਨ ਕੈਂਪ
ਅੰਮ੍ਰਿਤਸਰ: ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਸਿੰਘ, ਰਾਜਗੁਰੂ ਜੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਸਵੰਧ ਸੇਵਾ ਸੁਸਾਇਟੀ ਵੱਲੋਂ ਸਿਵਲ ਹਸਪਤਾਲ, ਅਜਨਾਲਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ। ਇਸ ਮੌਕੇ ਡਾਕਟਰ ਰੇਨੂੰ ਨੇ ਕਿਹਾ ਕਿ ਸ਼ਹੀਦੀ ਦਿਵਸ ਨੂੰ ਮੁੱਖ ਰੱਖਦਿਆਂ ਖ਼ੂਨਦਾਨ ਕੈਂਪ ਲਗਾਇਆ ਗਿਆ ਹੈ ਜਿਸ ਵਿੱਚ ਨੌਜਵਾਨਾਂ ਵੱਲੋਂ ਖੂਨਦਾਨ ਕੀਤਾ ਗਿਆ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਪਵਿੱਤਰ ਦਿਹਾੜਿਆਂ ਮੌਕੇ ਇਹੋ ਜਿਹੇ ਉਪਰਾਲੇ ਕਰਦੇ ਰਹਿਣ, ਜਿਸ ਨਾਲ ਕਿਸੇ ਦੀ ਜਾਨ ਬਚ ਸਕੇ।