ਲਾਇਨਜ਼ ਕਲੱਬ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਾਇਆ ਖ਼ੂਨਦਾਨ ਕੈਂਪ - SGPC Member Principal Surinder Singh
ਅਨੰਦਪੁਰ ਸਾਹਿਬ: ਸਮਾਜ ਸੇਵੀ ਕੰਮਾਂ ਦੇ ਤਹਿਤ ਬੀਤੇ ਦਿਨ ਲਾਇਨਜ਼ ਕਲੱਬ ਸ੍ਰੀ ਅਨੰਦਪੁਰ ਸਾਹਿਬ ਨੇ ਰਵਿਦਾਸ ਚੌਕ ਨਜ਼ਦੀਕ ਇੱਕ ਖ਼ੂਨਦਾਨ ਕੈਂਪ ਲਾਇਆ, ਜਿਸ ਵਿੱਚ ਵੱਡੀ ਗਿਣਤੀ ਨੌਜਵਾਨਾਂ ਨੇ ਖ਼ੂਨ ਦਾਨ ਕੀਤਾ। ਇਸ ਮੌਕੇ ਕਲੱਬ ਦੇ ਨੁਮਾਇੰਦਿਆਂ ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ ਤੋਂ ਐਸਜੀਪੀਸੀ ਮੈਂਬਰ ਪ੍ਰਿੰਸੀਪਲ ਸੁਰਿੰਦਰ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ਅਤੇ ਇਸ ਕੈਂਪ ਲਈ ਲਾਇਨਜ਼ ਕਲੱਬ ਸ੍ਰੀ ਅਨੰਦਪੁਰ ਸਾਹਿਬ ਦੀ ਸਮੁੱਚੀ ਟੀਮ ਵਧਾਈ ਦੀ ਪਾਤਰ ਹੈ। ਲਾਇਨਜ਼ ਕਲੱਬ ਦੇ ਜ਼ਿਲ੍ਹਾ ਅਹੁਦੇਦਾਰਾਂ ਨੇ ਵੀ ਕਲੱਬ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।