ਗੁਰਪੁਰਬ ਮੌਕੇ ਮਾਨਸਾ ਵਿੱਚ ਲਗਾਇਆ ਗਿਆ ਵਿਸ਼ਾਲ ਖ਼ੂਨਦਾਨ ਕੈਂਪ - blood donation camp on 550th prakash purb
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿੱਥੇ ਸੰਗਤ ਵੱਲੋਂ ਲੰਗਰ ਲਗਾਏ ਜਾ ਰਹੇ ਹਨ ਉੱਥੇ ਹੀ ਮਾਨਸਾ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪਾਠ ਦੇ ਭੋਗ ਪਾਏ ਗਏ। ਢਾਡੀ ਤੇ ਕੀਰਤਨੀਆਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਚਾਰਾਂ ਦੀ ਸਾਂਝ ਸੰਗਤਾਂ ਨਾਲ ਸਾਂਝੀ ਕੀਤੀ ਗਈ। ਇਸ ਮੌਕੇ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿੱਚ ਨੌਜਵਾਨਾਂ ਨੇ ਵੱਧ ਚੜ੍ਹ ਕੇ ਖ਼ੂਨਦਾਨ ਕੀਤਾ।