ਰੈਡ ਕਰਾਸ ਸੁਸਾਇਟੀ ਦੀ ਅਗਵਾਈ ਹੇਠ ਲਗਾਇਆ ਗਿਆ ਖੂਨਦਾਨ ਕੈਂਪ - ਰੈਡ ਕਰਾਸ ਸੁਸਾਇਟੀ
ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਚੰਗੀ ਸਿਹਤ ਦੇਣ ਦੇ ਮਕਸਦ ਨਾਲ ਜ਼ਿਲ੍ਹਾ 'ਰੈਡ ਕਰਾਸ ਸੁਸਾਇਟੀ' ਦੀ ਅਗਵਾਈ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸਮਰਪਿਤ ਤੀਜਾ 'ਖੂਨਦਾਨ ਕੈਂਪ' ਗੁਰਦੁਆਰਾ ਸਿੰਘ ਸਭਾ ਹੁਸ਼ਿਆਰਪੁਰ ਵਿੱਖੇ ਦਸ਼ਮੇਸ਼ ਸਪੋਰਟਸ ਐਂਡ ਵੈਲਫ਼ੇਅਰ ਕਲੱਬ ਵੱਲੋਂ ਲਗਾਇਆ ਗਿਆ। ਇਸ ਕੈਂਪ ਦੇ ਵਿੱਚ ਡਾ. ਜੰਗ ਬਹਾਦਰ ਸਿੰਘ ਰਾਏ, ਐਸਜੀਪੀਸੀ ਮੈਂਬਰ ਅਤੇ ਕਾਮਰੇਡ ਦਰਸ਼ਨ ਸਿੰਘ ਮੱਟੂ ਵਿਸ਼ੇਸ਼ ਤੌਰ 'ਤੇ ਪੁੱਜੇ।