ਬਟਾਲਾ ਵਿਖੇ ਸਹਾਰਾ ਕਲੱਬ ਵੱਲੋਂ ਖ਼ੂਨਦਾਨ ਕੈਂਪ ਦਾ ਆਯੋਜਨ - ਨੌਜਵਾਨਾਂ ਕੀਤਾ ਖ਼ੂਨਦਾਨ
ਗੁਰਦਾਸਪੁਰ ਦੇ ਬਟਾਲਾ ਵਿੱਚ ਸਹਾਰਾ ਕਲੱਬ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਕੈਂਪ ਹਸਤ ਸ਼ਿਲਪ ਕਾਲਜ 'ਚ ਲਗਾਇਆ ਗਿਆ। ਇਸ ਮੌਕੇ 200 ਤੋਂ ਵੱਧ ਵਿਦਿਆਰਥੀਆਂ ਅਤੇ ਨੌਜਵਾਨਾਂ ਨੇ ਖ਼ੂਨਦਾਨ ਕੀਤਾ। ਇਸ ਖ਼ੂਨਦਾਨ ਕੈਂਪ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਡੀਐਸਪੀ ਗੁਰਦੀਪ ਸਿੰਘ ਤੇ ਤਹਿਸੀਲਦਾਰ ਬਲਵਿੰਦਰ ਸਿੰਘ ਨੇ ਇਸ ਨੂੰ ਮਹਾਦਾਨ ਦੱਸਦੇ ਹੋਏ ਇੱਕ ਸ਼ਲਾਘਾਯੋਗ ਕਦਮ ਦੱਸਿਆ। ਉਨ੍ਹਾਂ ਕਿਹਾ ਕਿ ਖ਼ੂਨਦਾਨ ਮਨੁੱਖਤਾ ਲਈ ਕੀਤਾ ਜਾਣ ਵਾਲਾ ਸਭ ਤੋਂ ਵੱਡਾ ਦਾਨ ਹੈ। ਸਾਨੂੰ ਸਭ ਨੂੰ ਮਨੁੱਖਤਾ ਦੀ ਸੇਵਾ ਲਈ ਖ਼ੂਨਦਾਨ ਕਰਨਾ ਚਾਹੀਦਾ ਹੈ। ਇਸ ਨਾਲ ਕਈ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ। ਇਸ ਦੌਰਾਨ ਖ਼ੂਨਦਾਨ ਕਰਨ ਵਾਲੇ ਵਿਦਿਆਰਥੀਆਂ ਨੇ ਕਿਹਾ ਕਿ ਉਨ੍ਹਾਂ ਅਜਿਹਾ ਕਰਕੇ ਸ਼ਾਂਤੀ ਅਤੇ ਚੰਗਾ ਮਹਿਸੂਸ ਹੋਇਆ। ਇਸ ਮੌਕੇ ਖ਼ੂਨਦਾਨ ਕਰਨ ਵਾਲਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਤ ਵੀ ਕੀਤਾ ਗਿਆ।