ਸਮਰਾਲਾ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਲਾਇਆ ਖ਼ੂਨਦਾਨ ਕੈਂਪ - ਸਮਾਜ ਸੇਵੀ ਸੰਸਥਾ ਸਮਰਾਲਾ
ਲੁਧਿਆਣਾ: ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਸਾਰਾ ਦੇਸ਼ ਪਿਛਲੇ 2 ਮਹੀਨਿਆਂ ਤੋਂ ਘਰਾਂ ਵਿੱਚ ਕੈਦ ਹੈ ਤੇ ਗੰਭੀਰ ਬਿਮਾਰੀਆਂ ਦੇ ਚੱਲਦਿਆਂ ਹਸਪਤਾਲਾਂ ਵਿੱਚ ਖੂਨ ਦੀ ਭਾਰੀ ਕਮੀ ਚੱਲ ਰਹੀ ਹੈ। ਇਸ ਕਮੀ ਨੂੰ ਪੂਰਾ ਕਰਨ ਲਈ ਸਮਰਾਲਾ ਦੀ ਨਾਮਵਰ ਸਮਾਜ ਸੇਵੀ ਸੰਸਥਾ ਸਮਰਾਲਾ ਸੋਸ਼ਲ ਵੈੱਲਫੇਅਰ ਸੁਸਾਇਟੀ ਵੱਲੋਂ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਖੇ ਖੂਨਦਾਨ ਕੈਂਪ ਲਾਇਆ ਗਿਆ। ਇਸ ਖੂਨਦਾਨ ਕੈਂਪ ਵਿੱਚ ਡਾ. ਜੀਐਸ ਗਰੇਵਾਲ ਤੇ ਡਾ. ਨਵਰੀਤ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਸਿਵਲ ਹਸਪਤਾਲ ਲੁਧਿਆਣਾ ਦੀ ਟੀਮ ਵੱਲੋਂ ਖੂਨ ਇਕੱਤਰ ਕੀਤਾ ਗਿਆ। ਸਮਰਾਲਾ ਸੋਸ਼ਲ ਵੈੱਲਫੇਅਰ ਸੁਸਾਇਟੀ ਦੇ ਚੇਅਰਮੈਨ ਐਡਵੋਕੇਟ ਗਗਨਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਸਪਤਾਲਾਂ ਵਿੱਚ ਖੂਨ ਦੀ ਭਾਰੀ ਕਮੀ ਨੂੰ ਦੇਖਦੇ ਹੋਏ ਇਹ ਵਿਸ਼ੇਸ਼ ਖੂਨਦਾਨ ਕੈਂਪ ਲਗਾਇਆ ਗਿਆ। ਇਸ 'ਚ ਘੱਟ ਸਮੇਂ ਵਿੱਚ ਦਿੱਤੇ ਸੁਨੇਹੇ ਤੇ ਚਾਰ ਘੰਟੇ ਚੱਲੇ ਕੈਂਪ ਵਿੱਚ 84 ਖੂਨਦਾਨੀਆਂ ਨੇ ਖੂਨਦਾਨ ਕੀਤਾ।