ਖੇਤ ਵਿੱਚ ਮਿਲੀ ਲਾਸ਼, ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ - ਪਿੰਡ ਤਾੜੀ
ਜਲੰਧਰ: ਬੀਤੇ ਦਿਨ ਕਸਬਾ ਗੁਰਾਇਆ ਦੇ ਪਿੰਡ ਤਾੜੀ ਵਿਖੇ ਖੇਤਾਂ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲੀ ਸੀ ਜਿਸ ਤੋਂ ਬਾਅਦ ਪਿੰਡ ਵਾਸੀਆਂ ਨੇ ਇਸ ਦੀ ਜਾਣਕਾਰੀ ਗੁਰਾਇਆ ਥਾਣਾ ਪੁਲਿਸ ਨੂੰ ਦਿੱਤੀ ਅਤੇ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਵਿੱਚ ਭਿਜਵਾ ਦਿੱਤਾ ਸੀ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ। ਆਈ.ਪੀ.ਐੱਸ. ਸੋਹੇਲ ਕਾਸਿਮ ਨੇ ਦੱਸਿਆ ਕਿ ਬੀਤੇ ਦਿਨੀਂ ਹੋਏ ਅੰਨ੍ਹੇ ਕਤਲ ਦੇ ਮਾਮਲੇ ਵਿੱਚ ਜਾਂਚ ਪੜਤਾਲ ਕਰ ਰਹੇ ਸੀ ਅਤੇ ਜਾਂਚ ਤੋਂ ਇਹ ਪਤਾ ਲੱਗਾ ਕਿ ਇਸ ਵਿਅਕਤੀ ਦਾ ਕਤਲ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦੀ ਪਛਾਣ ਚੰਦਰਪਾਲ ਵੱਜੋਂ ਹੋਈ ਹੈ ਜੋ ਕਿ ਲੁਧਿਆਣੇ ਵਿਖੇ ਪੇਂਟਿੰਗ ਦਾ ਕੰਮ ਕਰਦਾ ਸੀ ਅਤੇ ਇਹ ਯੂ ਪੀ ਦਾ ਰਹਿਣ ਵਾਲਾ ਸੀ। ਮਾਮਲੇ ’ਚ ਪੁਲਿਸ ਨੇ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ ’ਤੇ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ।