ਨਹਿਰ ‘ਚੋਂ ਮਿਲੀ ਲਾਸ਼, ਪੁਲਿਸ ਜਾਂਚ 'ਚ ਜੁੱਟੀ - ਕੁਰਸ਼ੇਤਰ ਨਹਿਰ
ਪਟਿਆਲਾ: ਕੁਰਸ਼ੇਤਰ ਨਹਿਰ (Kurshetar canal) ਵਿਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਪਛਾਣ ਧੰਨਭਾਗ ਸਿੰਘ ਵੱਜੋਂ ਹੋਈ ਹੈ। ਮ੍ਰਿਤਕ ਦੇ ਪਰਿਵਾਰ ਵਾਲਿਆ ਦਾ ਕਹਿਣਾ ਹੈ ਕਿ ਧੰਨਭਾਗ ਸਿੰਘ ਘਰੋਂ ਲਾਪਤਾ ਸੀ, ਜਿਸ ਦੀ ਪੁਲਿਸ ਨੂੰ ਵੀ ਇਤਲਾਹ ਦਿੱਤੀ ਗਈ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਸਾਨੂੰ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਤੁਹਾਡੇ ਪੁੱਤਰ ਦੀ ਲਾਸ਼ ਕੁਰਸ਼ੇਤਰ ਨਹਿਰ (Kurshetar canal) ਵਿਚੋਂ ਬਰਾਮਦ ਹੋਈ ਹੈ। ਉਥੇ ਹੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟ (Postmortem) ਲਈ ਭੇਜ ਦਿੱਤਾ ਹੈ ਤੇ ਜਾਂਚ ਕੀਤੀ ਜਾ ਰਹੀ ਹੈ।