2 ਗੁੱਟਾ ਵਿਚਕਾਰ ਮਾਮੂਲੀ ਤਕਰਾਰ ਤੋਂ ਬਾਅਦ ਚੱਲੇ ਇੱਟਾਂ ਰੋੜੇ - ਹੁਸ਼ਿਆਰਪੁਰ
ਹੁਸ਼ਿਆਰਪੁਰ: ਹੁਸਿਆਰਪੁਰ ਦੇ ਮੁਹੱਲਾ ਭਗਤ ਨਗਰ ਅੱਜ ਦੇਰ ਸ਼ਾਮ ਮੁਹੱਲੇ 'ਚ ਹੀ 2 ਗੁੱਟਾਂ ਵਿਚਕਾਰ ਮਾਮੂਲੀ ਤਕਰਾਰ ਤੋਂ ਬਾਅਦ ਇੱਟਾ ਰੋੜੇ ਅਤੇ ਗੋਲੀਆਂ ਚੱਲਣ ਦੀ ਗੱਲ ਸਾਹਮਣੇ ਆਈ ਹੈ। ਝਗੜੇ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਸਾਫ ਵੇਖਿਆ ਜਾ ਸਕਦਾ ਐ ਕਿ ਕਿਵੇਂ ਦੋਹਾਂ ਧਿਰਾਂ ਵੱਲੋਂ ਇਕ ਦੂਜੇ ਤੇ ਪੱਥਰਬਾਜ਼ੀ ਕੀਤੀ ਜਾ ਰਹੀ ਹੈ 'ਤੇ ਇਸ ਦੌਰਾਨ ਗੋਲੀਆਂ ਚੱਲਣ ਦੀ ਆਵਾਜ਼ਾਂ ਵੀ ਸੁਣਾਈ ਦੇ ਰਹੀਆਂ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਾਡਲ ਟਾਊਨ ਨੇ ਐਸਐਓਓ ਦੇਸ ਰਾਜ ਪੁਲਿਸ ਪਾਰਟੀ ਸਮੇਤ ਮੌਕੇ ਤੇ ਪਹੁੰਚ ਗਏ ਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਦੇਸ ਰਾਜ ਨੇ ਦੱਸਿਆ ਕਿ ਬੀਤੇ ਦਿਨ ਮੁਹੱਲੇ 'ਚ ਰਹਿੰਦੇ ਆਸ਼ੂ ਪੁੱਤਰ ਤੀਰਥ ਅਤੇ ਆਸ਼ਾ ਪਤਨੀ ਬਿੱਟੁ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਮਾਮੂਲੀ ਝਗੜਾ ਹੋਇਆ ਸੀ।