ਨਸ਼ੇ ਨੇ ਬਣਾਇਆ ਭਰਾ ਨੂੰ ਭਰਾ ਦਾ ਕਾਤਲ - murder in drugs
ਪਠਾਨਕੋਟ: ਨਸ਼ਾ ਇਨਸਾਨ ਨੂੰ ਇਸ ਤਰ੍ਹਾਂ ਬਣਾ ਦਿੰਦਾ ਹੈ ਕਿ ਉਸ ਨੂੰ ਚੰਗੇ ਮਾੜੇ ਅਤੇ ਰਿਸ਼ਤਿਆਂ ਦੀ ਸੁੱਧ ਨਹੀਂ ਰਹਿੰਦੀ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਪਠਾਨਕੋਟ ਦੇ ਹਲਕਾ ਸੁਜਾਨਪੁਰ ਤੋਂ, ਜਿੱਥੇ ਇੱਕ ਚਚੇਰੇ ਭਰਾ ਨੇ ਦੂਜੇ ਭਰਾ ਦਾ ਕਤਲ ਸ਼ਰਾਬ ਪੀਣ ਤੋਂ ਬਾਅਦ ਹੋਈ ਮਾਮੂਲੀ ਨੋਕ ਝੋਕ ਦੇ ਚੱਲਦੇ ਜ਼ੋਰਦਾਰ ਪੱਥਰ ਮਾਰ ਕੇ ਕਰ ਦਿੱਤਾ। ਕਤਲ ਕਰਨ ਮਗਰੋਂ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਦਾ ਪਤਾ ਸਵੇਰੇ ਉਸ ਵੇਲੇ ਲੱਗਿਆ ਜਦੋਂ ਲੋਕ ਸੈਰ ਲਈ ਨਿਕਲੇ ਤਾਂ ਉਨ੍ਹਾਂ ਨੇ ਵੇਖਿਆ ਤੇ ਪੁਲਿਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।