ਗੁਰਦਾਸਪੁਰ 'ਚ ਤੈਨਾਤ ਮੁਲਾਜ਼ਮਾਂ ਦਾ BSF ਦੇ ਜਵਾਨਾਂ ਨੇ ਕੀਤਾ ਮੈਡੀਕਲ ਚੈੱਕਅਪ - 21 ਦਿਨਾਂ ਲਈ ਲੌਕਡਾਊਨ
ਕੋਰੋਨਾ ਵਾਇਰਸ ਦੇ ਵਧਦੇ ਫੈਲਾਅ ਨੂੰ ਰੋਕਣ ਲਈ ਪ੍ਰਧਾਨ ਮੰਤਰੀ ਨੇ ਸਮੁੱਚੇ ਦੇਸ਼ 'ਚ 21 ਦਿਨਾਂ ਲਈ ਲੌਕਡਾਊਨ ਕਰ ਦਿੱਤਾ ਹੈ ਜਿਸ ਤਹਿਤ ਪੁਲਿਸ ਮੁਲਾਜ਼ਮਾਂ ਵੱਲੋਂ ਪੂਰੇ ਦੇਸ਼ 'ਚ ਨਾਕਾਬੰਦੀ ਕੀਤੀ ਗਈ ਹੈ। ਕੋਰੋਨਾਵਾਇਰਸ ਤੋਂ ਬਚਣ ਲਈ ਸਮਾਜਿਕ ਸੰਸਥਾਵਾਂ ਵੱਲੋਂ ਲੋਕਾਂ ਨੂੰ ਜਾਗਰੂਕ ਤੇ ਲੋਕਾਂ ਦੇ ਘਰ ਸੈਨੇਟਾਇਜ਼ ਕੀਤੇ ਜਾ ਰਹੇ ਹਨ। ਅਜਿਹਾ ਹੀ ਉਪਰਾਲਾ ਗੁਰਦਾਸਪੁਰ ਸ਼ਹਿਰ 'ਚ ਬੀਐਸਐਫ ਅਧਿਕਾਰੀਆਂ ਵੱਲੋਂ ਕੀਤਾ ਗਿਆ। ਡੀ.ਐਸ.ਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਬੀਐਸਐਫ ਦੇ ਅਧਿਕਾਰੀਆਂ ਨੇ ਡਿਊਟੀ ਦੇ ਰਹੇ ਮੁਲਾਜ਼ਮਾਂ ਦਾ ਮੈਡੀਕਲ ਚੈੱਕਅਪ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੂੰ ਖਾਣ-ਪੀਣ ਦਾ ਸਮਾਨ ਵੀ ਮੁਹੱਈਆ ਕਰਵਾਇਆ ਗਿਆ।