ਬੀਐਸਐਫ ਜਵਾਨਾਂ ਨੇ ਪੰਜਾਬੀ ਗੀਤਾਂ 'ਤੇ ਨੱਚ ਮਨਾਇਆ ਆਜ਼ਾਦੀ ਦਿਹਾੜਾ - Independence Day
ਅੰਮ੍ਰਿਤਸਰ: ਆਜ਼ਾਦੀ ਦਿਹਾੜੇ ਮੌਕੇ ਬੀਐਸਐਫ ਦੀ 72 ਬਟਾਲੀਅਨ ਨੇ ਪੰਜਗਰਾਈਆਂ ਵਿਖੇ ਆਜ਼ਾਦੀ ਦਿਵਸ ਬੜੇ ਹੀ ਧੂਮ ਧਾਮ ਨਾਲ ਮਨਾਇਆ। ਰੰਗਾਰੰਗ ਪ੍ਰੋਗਰਾਮ ਦੌਰਾਨ ਜਵਾਨਾਂ ਨੇ ਵੱਖ-ਵੱਖ ਵੰਨਗੀਆਂ ਪੇਸ਼ ਕੀਤੀਆਂ ਅਤੇ ਵੱਖ-ਵੱਖ ਤਰ੍ਹਾਂ ਦੇ ਖਾਣਿਆਂ ਦਾ ਲੁਤਫ਼ ਉਠਾਇਆ। ਜਵਾਨਾਂ ਨੇ ਇਸ ਮੌਕੇ ਪੰਜਾਬੀ ਗੀਤਾਂ ਦੀਆਂ ਧੁਨਾਂ 'ਤੇ ਖੂਬ ਭੰਗੜੇ ਪਾਏ। ਇਸ ਮੌਕੇ ਗੱਲਬਾਤ ਕਰਦੇ ਬਟਾਲੀਅਨ ਦੇ ਸੀ.ਓ ਪੀ.ਐਸ ਭੱਟੀ ਨੇ ਕਿਹਾ ਕਿ ਆਜ਼ਾਦੀ ਦਿਵਸ ਮੌਕੇ ਜਵਾਨਾਂ ਨੇ ਖੁਸ਼ੀ ਵਿੱਚ ਜਵਾਨਾਂ ਲਈ ਪ੍ਰੋਗਰਾਮ ਅਤੇ ਖਾਣੇ ਦਾ ਬਹੁਤ ਵਧੀਆ ਇੰਤਜ਼ਾਮ ਕੀਤਾ ਗਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਸੀ ਪ੍ਰੇਮ ਪਿਆਰ ਬਣਾ ਕੇ ਰੱਖਣ ਅਤੇ ਦੇਸ਼ ਦੇ ਜਵਾਨਾਂ ਦੀ ਇੱਜ਼ਤ ਬਰਕਰਾਰ ਰੱਖਣ।