BSNL ਮੁਲਾਜ਼ਮਾਂ ਦੀ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ - BSNL ਮੁਲਾਜ਼ਮਾਂ ਦੀ ਭੁੱਖ ਹੜਤਾਲ ਸੱਤਵੇਂ ਦਿਨ ਵੀ ਜਾਰੀ
ਮਲੇਰਕੋਟਲਾ: ਬੀਐੱਸਐੱਨਐੱਲ 'ਚ ਠੇਕੇ ਤੇ ਭਰਤੀ ਕੀਤੇ ਗਏ ਮੁਲਾਜ਼ਮਾਂ ਵੱਲੋਂ ਕਈ ਦਿਨਾਂ ਤੋਂ ਲਗਾਤਾਰ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਜਾਰੀ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਿਛਲੇ 9 ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖ਼ਾਹ ਨਹੀਂ ਮਿਲੀ ਹੈ ਜਿਸ ਕਰਕੇ ਉਨ੍ਹਾਂ ਵੱਲੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਡੀਟੀਓ ਨੇ ਕਿਹਾ ਕਿ ਉਨ੍ਹਾਂ ਨੇ ਲਿਖਤੀ ਰੂਪ 'ਚ ਮੰਗਾਂ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀਆਂ ਹਨ ਤੇ ਛੇਤੀ ਹੀ ਇਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਦੱਸਣਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਮੁਲਾਜ਼ਮਾਂ ਵੱਲੋਂ ਹੜਤਾਲ ਜਾਰੀ ਹੈ ਪਰ ਕੋਈ ਕਾਰਵਾਈ ਨਾ ਹੋਣ ਕਾਰਨ ਉਹ ਭੁੱਖ ਹੜਤਾਲ 'ਤੇ ਬੈਠੇ ਹਨ ਅਤੇ ਕਈ ਮੁਲਾਜ਼ਮ ਐਕਸੇਂਜ ਅੰਦਰ ਲੱਗੇ ਟਾਵਰ 'ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਮੰਗਾਂ ਨਾ ਮੰਨੀਆਂ ਜਾਣ ਤੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।