ਬਸਪਾ-ਅਕਾਲੀ ਵਰਕਰਾਂ ਨੇ ਫੂਕਿਆ ਰਵਨੀਤ ਸਿੰਘ ਬਿੱਟੂ ਦਾ ਪੁਤਲਾ
ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵੱਲੋਂ ਐਤਵਾਰ ਨੂੰ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਐਮ.ਪੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਗੁਰਦਾਸਪੁਰ ਵਿਖੇ ਜੰਮਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ, ਅਤੇ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਵੀ ਫੂਕਿਆ ਗਿਆ। ਬਹੁਜਨ ਸਮਾਜ ਪਾਰਟੀ ਨੇ ਕਾਂਗਰਸ ਹਾਈਕਮਾਂਡ ਤੋਂ ਮੰਗ ਕੀਤੀ ਹੈ, ਕਿ ਰਵਨੀਤ ਸਿੰਘ ਬਿੱਟੂ ਨੂੰ ਇਸ ਬਿਆਨ ਤੇ ਮਾਫ਼ੀ ਮੰਗਣੀ ਚਾਹੀਦੀ ਹੈ। ਉਹਨਾਂ ਕਿਹਾ ਅਕਾਲੀ ਅਤੇ ਬਸਪਾ ਦੇ ਹੋਏ ਗੱਠਜੋੜ ਤੋਂ ਕਾਂਗਰਸ ਘਬਰਾ ਚੁੱਕੀ ਹੈ। ਇਸ ਲਈ ਉਹਨਾਂ ਦੇ ਆਗੂਆਂ ਵੱਲੋਂ ਅਜਿਹੇ ਬਿਆਨ ਦਿੱਤੇ ਜਾਂ ਰਹੇ ਹਨ।