'ਅਨਮੋਲ ਗਗਨ ਮਾਨ ਖ਼ਿਲਾਫ਼ ਹੋਵੇ ਦੇਸ਼ਧ੍ਰੋਹ ਦਾ ਮਾਮਲਾ ਦਰਜ' - ਕਪੂਰਥਲਾ
ਕਪੂਰਥਲਾ: ਜ਼ਿਲੇ ’ਚ ਬਸਪਾ ਅਤੇ ਅਕਾਲੀ ਦਲ ਦੇ ਵਰਕਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਆਗੂ ਅਨਮੋਲ ਗਗਨ ਮਾਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਆਪ ਮੁਖੀ ਅਰਵਿੰਦ ਕੇਜਰੀਵਾਲ ਅਤੇ ਆਪ ਆਗੂ ਅਨਮੋਲ ਗਗਨ ਮਾਨ ਦਾ ਪੁਤਲਾ ਵੀ ਸਾੜਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੁਰੰਤ ਅਨਮੋਲ ਗਗਨ ਮਾਨ ਨੂੰ ਪਾਰਟੀ ਤੋਂ ਬਾਹਰ ਕੱਢ ਦੇਣ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਆਪ ਆਗੂ ਅਨਮੋਲ ਗਗਨ ਮਾਨ ਦੇ ਖਿਲਾਫ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਵੇ ਜੇਕਰ ਉਨ੍ਹਾਂ ਦੀਆਂ ਮੰਗ ਨਹੀਂ ਪੂਰੀ ਕੀਤੀ ਜਾਂਦੀ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।