ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੇ 'ਆਪ' ਖਿਲਾਫ ਕੀਤਾ ਰੋਸ ਪ੍ਰਦਰਸ਼ਨ - ਸ੍ਰੀ ਅਨੰਦਪੁਰ ਸਾਹਿਬ
ਰੂਪਨਗਰ: ਸ੍ਰੀ ਅਨੰਦਪੁਰ ਸਾਹਿਬ ਦੇ ਰਵਿਦਾਸ ਚੌਕ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਆਪ ਆਗੂ ਅਨਮੋਲ ਗਗਨ ਮਾਨ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਆਮ ਆਦਮੀ ਪਾਰਟੀ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਨੇ ਕਿਹਾ ਕਿ ਪਹਿਲਾ ਕਾਂਗਰਸ ਪਾਰਟੀ ਦੇ ਰਵਨੀਤ ਬਿੱਟੂ ਅਤੇ ਭਾਜਪਾ ਦੇ ਹਰਦੀਪ ਪੁਰੀ ਵੱਲੋਂ ਅਤੇ ਹੁਣ ਆਮ ਆਦਮੀ ਪਾਰਟੀ ਦੇ ਅਨਮੋਲ ਗਗਨ ਮਾਨ ਵੱਲੋਂ ਦਲਿਤਾਂ ਸਬੰਧੀ ਕੀਤੀ ਗਈ ਟਿੱਪਣੀ ’ਤੇ ਦਲਿਤ ਸਮਾਜ ਨੂੰ ਡੁੱਘੀ ਸੱਟ ਲੱਗੀ ਹੈ, ਨਾਲ ਹੀ ਉਨ੍ਹਾਂ ਨੇ ਮੰਗ ਕੀਤੀ ਕਿ ਅਰਵਿੰਦ ਕੇਜਰੀਵਾਲ ਗਗਨ ਅਨਮੋਲ ਮਾਨ ਨੂੰ ਪਾਰਟੀ ਚੋਂ ਬਰਖਾਸਤ ਕਰਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਦਲਿਤਾਂ ਸਬੰਧੀ ਅਤੇ ਸੰਵਿਧਾਨ ਸਬੰਧੀ ਕੀਤੀਆਂ ਗਈਆਂ ਟਿੱਪਣੀਆਂ ਦੇ ਲਈ ਅਨਮੋਲ ਗਗਨ ਮਾਨ ਨੂੰ ਮੁਆਫ਼ੀ ਮੰਗੇ।