ਖੇਤੀ ਕਾਨੂੰਨਾਂ ਦੇ ਵਿਰੋਧ 'ਚ ਬਸਪਾ ਨੇ ਕੱਢੀ ਮੋਟਰਸਾਈਕਲ ਰੈਲੀ - ਖੇਤੀ ਕਾਨੂੰਨ
ਬਟਾਲਾ : ਇੱਥੋਂ ਦੇ ਨੇੜਲੇ ਪਿੰਡ ਉੱਪਲ ਤੋਂ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਅੱਜ ਬਸਪਾ ਦੇ ਆਗੂਆਂ ਨੇ ਇੱਕ ਮੋਟਰਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਬਟਾਲਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਪਿੰਡਾਂ ਵਿੱਚੋਂ ਕੱਢੀ ਗਈ। ਇਸ ਦੀ ਅਗਵਾਈ ਕਰ ਰਹੇ ਬਸਪਾ ਦੇ ਆਗੂਆਂ ਨੇ ਕਿਹਾ ਕਿ ਅੱਜ ਜੋ ਪੰਜਾਬ ਅਤੇ ਦੇਸ਼ ਭਰ ਦੇ ਕਿਸਾਨ ਖੇਤੀ ਕਾਨੂੰਨਾਂ ਪ੍ਰਤੀ ਲੜਾਈ ਲੜ ਰਹੇ ਹਨ ਉਨ੍ਹਾਂ ਨਾਲ ਸਭ ਵਰਗਾਂ ਦੇ ਲੋਕਾਂ ਨੂੰ ਆਪਣੇ-ਆਪਣੇ ਨਿਜੀ ਮੁਫ਼ਾਦ ਅਤੇ ਪਾਰਟੀ ਤੋਂ ਉੱਪਰ ਉੱਠ ਕੇ ਇਸ ਸੰਘਰਸ਼ ਦਾ ਹਿੱਸਾ ਬਣਨ ਦੀ ਲੋੜ ਹੈ। ਇਸੇ ਦੇ ਚੱਲਦੇ ਉਨ੍ਹਾਂ ਨੇ ਅੱਜ ਕਾਂਸੀ ਰਾਮ ਦੇ ਜਨਮ ਦਿਹਾੜਾ ਨੂੰ ਸਮਰਪਿਤ ਲੋਕਾਂ ਨੂੰ ਸੰਦੇਸ਼ ਦਿੱਤਾ ਕਿ ਕਿਸਾਨੀ ਅੰਦੋਲਨ ਦਾ ਸਮਰਥਨ ਕੀਤਾ ਜਾਵੇ।