ਬੁੱਢਾ ਦਲ ਤੇ ਸ਼੍ਰੋਮਣੀ ਕਮੇਟੀ ਨੇ ਸਾਂਝੇ ਤੌਰ 'ਤੇ ਕੱਢਿਆ ਮੁਹੱਲਾ - corona virus
ਬਠਿੰਡਾ: ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੀਤੇ 4 ਦਿਨ ਤੋਂ ਸਾਦੇ ਢੰਗ ਨਾਲ ਗੁਰਮਤਿ ਸਮਾਗਮ ਚੱਲ ਰਹੇ ਹਨ। ਇਨ੍ਹਾਂ ਸਮਾਗਮ ਦਾ ਅੱਜ ਸ਼੍ਰੋਮਣੀ ਕਮੇਟੀ ਅਤੇ ਨਿਹੰਗ ਸਿੰਘਾ ਦੀਆਂ ਫੌਜਾਂ ਵੱਲੋਂ ਸੰਕੇਤਿਕ ਮੁਹੱਲਾ ਕੱਢਣ ਦੇ ਨਾਲ ਰਸਮੀ ਤੌਰ 'ਤੇ ਖ਼ਤਮ ਕੀਤਾ। ਇਸ ਮੌਕੇ ਬੁੱਢਾ ਦਲ ਦੇ ਨਿਹੰਗ ਸਿੰਘ ਤੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਾਜ਼ਰੀ ਭਰੀ ਹੈ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਪਾਵਨ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।