ਮਾਮੂਲੀ ਝਗੜੇ ਦੌਰਾਨ ਚੱਲੀਆਂ ਗੋਲੀਆਂ, ਇੱਕ ਨੌਜਵਾਨ ਜ਼ਖ਼ਮੀ - ਅੰਮ੍ਰਿਤਸਰ
ਅੰਮ੍ਰਿਤਸਰ ਦੇ ਛੇਹਰਟਾ ਥਾਣਾ ਅਧੀਨ ਆਉਂਦੇ ਪਿੰਡ ਭੈਣੀ ਵਿਖੇ ਮਾਮੂਲੀ ਝਗੜੇ ਦੌਰਾਨ ਕੁੱਝ ਨੋਜਵਾਨਾਂ ਨੇ ਇੱਕ ਨੌਜਵਾਨ 'ਤੇ ਗੋਲੀਆਂ ਚਲਾ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਜਿਸ ਨੂੰ ਨਜਦੀਕੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਨੇ ਵਾਰਦਾਤ ਵਾਲੀ ਜਗ੍ਹਾਂ ਤੋਂ ਰਿਵਾਲਵਰ ਬਰਾਮਦ ਕੀਤਾ ਹੈ। ਥਾਣਾ ਮੁੱਖੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਗੋਲੀ ਚੱਲਣ ਦੌਰਾਨ ਜਖ਼ਮੀ ਹੋਏ ਅਕਾਸ਼ਦੀਪ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਉੱਧਰ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਆਸ਼ੀਸ਼ ਨੇ ਦੱਸਿਆ ਕਿ ਅਕਾਸ਼ਦੀਪ ਦੇ ਪੱਟ ਵਿੱਚ ਗੋਲੀ ਲੱਗਣ ਕਾਰਨ ਉਸ ਦੇ ਪੈਰ ਵਿੱਚ ਖੂਨ ਦਾ ਦੌਰਾ ਨਹੀ ਚੱਲ ਰਿਹਾ। ਅਗਲੇ ਦੋ ਦਿਨਾਂ ਤੱਕ ਉਸ ਦੀ ਹਾਲਤ ਵਿੱਚ ਸੁਧਾਰ ਹੋਣ ਤੋਂ ਬਾਅਦ ਹੀ ਪਤਾ ਲਗੇਗਾ ਕਿ ਉਸ ਦੀ ਲੱਤ ਨੂੰ ਬਚਾਇਆ ਜਾ ਸਕਦਾ ਹੈ ਜਾਂ ਨਹੀ, ਫਿਲਹਾਲ ਉਸ ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ ਤੇ ਉਸ ਦੀ ਹਾਲਤ ਨਾਜੁਕ ਬਣੀ ਹੋਈ ਹੈ।