ਮੰਡੀਆਂ ’ਚ ਸਮੱਸਿਆਵਾਂ ਹਲ ਨਾ ਕੀਤੀਆਂ ਤਾਂ ਕਰਾਂਗੇ ਧਰਨਾ ਪ੍ਰਦਰਸ਼ਨ- ਬੰਟੀ ਰੋਮਾਣਾ - ਆੜ੍ਹਤੀਆਂ ਦੀ ਮੁਸ਼ਕਿਲਾਂ
ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਅਨਾਜ ਮੰਡੀਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਅਤੇ ਆੜ੍ਹਤੀਆਂ ਦੀ ਮੁਸ਼ਕਿਲਾਂ ਨੂੰ ਸੁਣਿਆ ਅਤੇ ਨੋਟਿਸ ਵੀ ਲਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿਖੇ ਧਰਨਾ ਲਗਾਉਣ ਵਾਲੇ ਕਾਂਗਰਸੀ ਆਗੂਆਂ ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਬਾਹਰ ਧਰਨਾ ਦੇਣ।ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲ10 ਦਿਨ ਦੀ ਦੇਰੀ ਨਾਲ ਸ਼ੁਰੂ ਕੀਤੀ ਖਰੀਦ ਦੇ ਬਾਵਜੁਦ ਵੀ ਪੂਰੇ ਪ੍ਰਬੰਧ ਨਹੀਂ ਕੀਤੇ ਹਨ। ਜਿਸ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿਸਾਨਾਂ ਨੂੰ ਮੰਡੀਆਂ ਚ ਆ ਰਹੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੱਢਿਆ ਗਿਆ ਤਾਂ ਅਕਾਲੀ ਦਲ ਧਰਨਾ ਪ੍ਰਦਰਸ਼ਨ ਕਰੇਗਾ।