ਬਿਕਰਮ ਮਜੀਠੀਆ ਅਗਾਊਂ ਜਮਾਨਤ ਮਿਲਣ 'ਤੇ ਬੰਟੀ ਰੋਮਾਣਾ ਦਾ ਬਿਆਨ - ਅਗਾਊਂ ਜਮਾਨਤ ਮਿਲਣ 'ਤੇ ਬੰਟੀ ਰੋਮਾਣਾ ਦਾ ਬਿਆਨ
ਫਰੀਦਕੋਟ: ਨਸ਼ਾ ਤਸਕਰੀ ਕੇਸ ਵਿੱਚ ਅਕਾਲੀ ਆਗੂ ਬਿਕਰਮ ਮਜੀਠੀਆ ਖਿਲਾਫ਼ ਦਰਜ ਮੁਕੱਦਮੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ, ਇਸ ਮਾਮਲੇ ਵਿੱਚ ਗ੍ਰਿਫ਼ਤਾਰੀ 'ਤੇ ਰੋਕ ਲਗਾਈ ਹੈ। ਇਸ ਤੋਂ ਬਾਅਦ ਜਿੱਥੇ ਅਕਾਲੀ ਆਗੂਆਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਬਿਕਰਮ ਮਜੀਠੀਆ ਨੂੰ ਜ਼ਮਾਨਤ ਮਿਲਣ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਯੂਥ ਅਕਾਲੀ ਦਲ ਦੇ ਕੌਮੀਂ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕਿਹਾ ਕਿ ਉਹ ਮਾਨਯੋਗ ਅਦਾਲਤ ਦੇ ਧੰਨਵਾਦੀ ਹਨ, ਜਿੰਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਬਦਲਾਖੋਰੀ ਦੀ ਭਾਵਨਾ ਨਾਲ ਪ੍ਰੇਰਿਤ ਨਸ਼ਾ ਤਸਕਰੀ ਦਾ ਮਾਮਲਾ ਬਿਕਰਮ ਮਜੀਠੀਆ ਖਿਲਾਫ਼ ਦਰਜ ਕੀਤਾ ਸੀ, ਜਿਸ ਵਿੱਚ ਬਿਕਰਮ ਮਜੀਠੀਆ ਨੂੰ ਜ਼ਮਾਨਤ ਦਿੱਤੀ ਹੈ। ਉਹਨਾਂ ਕਿਹਾ ਕਿ ਇਹ ਸਭ ਪੰਜਾਬ ਵਾਸੀਆਂ ਅਤੇ ਅਕਾਲੀ ਦਲ ਦੇ ਵਰਕਰਾਂ ਦੀਆਂ ਦੁਆਵਾਂ ਸਦਕਾ ਹੀ ਸੰਭਵ ਹੋਇਆ ਹੈ।