ਮਹਿੰਗਾਈ ਨੂੰ ਲੈਕੇ ਕੇਂਦਰ ਤੇ ਪੰਜਾਬ ਸਰਕਾਰ ਦੇ ਸਾੜੇ ਪੁਤਲੇ - Farmers protest
ਸ੍ਰੀ ਫਤਿਹਗੜ੍ਹ ਸਾਹਿਬ: ਸਰਹਿੰਦ-ਪਟਿਆਲਾ ਮੁੱਖ ਮਾਰਗ (Sirhind-Patiala main road) 'ਤੇ ਪੈਂਦੇ ਪਿੰਡ ਰੁੜਕੀ ਵਿਖੇ ਦਿਨ ਪ੍ਰਤੀ ਦਿਨ ਵੱਧ ਰਹੀ ਮਹਿੰਗਾਈ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ (Central and Punjab Government) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇ ਪੁਤਲੇ ਸਾੜੇ ਗਏ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਬਲਜੀਤ ਸਿੰਘ ਭੁੱਟਾ ਅਤੇ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਦਵਿੰਦਰ ਸਿੰਘ ਨੇ ਕਿਹਾ ਕਿ ਦਿਨ ਪ੍ਰਤੀ ਦਿਨ ਵੱਧ ਰਹੀ ਮਹਿੰਗਾਈ ਕਾਰਨ ਜਿੱਥੇ ਲੋਕ ਪ੍ਰੇਸ਼ਾਨ ਹਨ। ਉੱਥੇ ਹੀ ਡੀ.ਏ.ਪੀ.ਖਾਦ ਨਾ ਮਿਲਣ ਕਾਰਨ ਕਿਸਾਨਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।