ਸਾਂਝਾ ਅਧਿਆਪਕ ਮੋਰਚਾ ਵਲੋਂ ਸਿੱਖਿਆ ਮੰਤਰੀ ਅਤੇ ਸਕੱਤਰ ਦਾ ਸਾੜਿਆ ਪੁਤਲਾ - ਪੁਤਲਾ ਸਾੜ ਪ੍ਰਦਰਸ਼ਨ
ਪਟਿਆਲਾ: ਸਾਂਝਾ ਅਧਿਆਪਕ ਮੋਰਚਾ ਵਲੋਂ ਪਟਿਆਲਾ 'ਚ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦਾ ਪੁਤਲਾ ਸਾੜ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਨਵੀਆਂ ਨੀਤੀਆਂ ਘੜੀਆਂ ਜਾ ਰਹੀਆਂ ਹਨ, ਜਿਸ ਨਾਲ ਵਿਦਿਆਰਥੀ ਅਤੇ ਅਧਿਆਪਕ ਦੋਵਾਂ ਦਾ ਨੁਕਸਾਨ ਹੋਵੇਗਾ। ਉਨ੍ਹਾਂ ਦਾ ਕਹਿਣਾ ਕਿ ਵਿਰੋਧ ਵਜੋਂ ਸਰਕਾਰ ਦੇ ਪੁਤਲੇ ਸਾੜੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਭਲਕੇ ਅਧਿਆਪਕ ਮੋਰਚੇ ਦੀ ਮੀਟਿੰਗ ਹੋਵੇਗੀ, ਜਿਸ ਤੋਂ ਬਾਅਦ ਰਣਨੀਤੀ ਉਲੀਕੀ ਜਾਵੇਗੀ।