ਪ੍ਰਵਾਸੀ ਮਜ਼ਦੂਰਾਂ ਲਈ ਚਲਾਈਆਂ ਗਈਆਂ ਬੱਸਾਂ ਨੂੰ ਪੂਰੀ ਤਰ੍ਹਾਂ ਕੀਤਾ ਜਾ ਰਿਹੈ ਸੈਨੇਟਾਈਜ਼ - ਬੱਸਾਂ ਨੂੰ ਪੂਰੀ ਤਰ੍ਹਾਂ ਕੀਤਾ ਜਾ ਰਿਹੈ ਸੈਨੇਟਾਈਜ਼
ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਚੱਲਦੇ ਪੂਰੇ ਦੇਸ਼ ਦੇ ਵਿੱਚ ਲੌਕਡਾਊਨ ਚੱਲ ਰਿਹਾ ਹੈ ਅਤੇ ਅਜਿਹੇ ਵਿੱਚ ਕਈ ਪ੍ਰਵਾਸੀ ਕਾਮੇ ਤੇ ਮਜ਼ਦੂਰ ਆਪਣੇ ਘਰਾਂ ਤੋਂ ਦੂਰ ਫਸੇ ਹੋਏ ਹਨ। ਸਰਕਾਰ ਨੇ ਇਨ੍ਹਾਂ ਪ੍ਰਵਾਸੀ ਕਾਮਿਆਂ ਲਈ ਸ਼੍ਰਮਿਕ ਟ੍ਰੇਨਾਂ ਚਲਾਈਆਂ ਹਨ, ਜਿਨ੍ਹਾਂ ਰਾਹੀਂ ਉਹ ਆਪਣੇ ਘਰਾਂ ਤੱਕ ਪਹੁੰਚ ਰਹੇ ਹਨ। ਸਕਰੀਨਿੰਗ ਤੋਂ ਬਾਅਦ ਚੰਡੀਗੜ੍ਹ ਬੱਸ ਸਟੈਂਡ ਤੋਂ ਮਰੀਜ਼ਾਂ ਨੂੰ ਬੱਸਾਂ ਰਾਹੀਂ ਸਟੇਸ਼ਨ ਲਿਜਾਇਆ ਜਾਂਦਾ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਹਤਿਆਤ ਦੇ ਤੌਰ 'ਤੇ ਬੱਸਾਂ ਨੂੰ ਵੀ ਪੂਰੀ ਤਰ੍ਹਾਂ ਨਾਲ ਸੈਨੇਟਾਈਜ਼ ਕੀਤਾ ਜਾ ਰਿਹਾ ਹੈ।