ਹਜ਼ੂਰ ਸਾਹਿਬ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਅੰਮ੍ਰਿਤਸਰ ਤੋਂ 4 ਬੱਸਾਂ ਰਵਾਨਾ - ਕੋਵਿਡ -19
ਅੰਮ੍ਰਿਤਸਰ: ਪੰਜਾਬ ਸਰਕਾਰ ਨੇ ਹਜ਼ੂਰ ਸਾਹਿਬ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਸ਼ਨੀਵਾਰ ਨੂੰ ਵਿਸ਼ੇਸ ਤੌਰ 'ਤੇ ਅੰਮ੍ਰਿਤਸਰ ਤੋਂ ਪੰਜਾਬ ਰੋਡਵੇਜ਼ ਦੇ ਡਿਪੂ ਦੀਆਂ 4 ਬੱਸਾਂ ਭੇਜੀਆਂ ਹਨ। ਇਨ੍ਹਾਂ ਬੱਸਾਂ ਵਿੱਚ ਮੈਡੀਕਲ ਟੀਮਾਂ ਵੀ ਨਾਲ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਲਈ ਰਸਤੇ ਵਿੱਚ ਖਾਣ-ਪੀਣ ਦਾ ਸਾਮਾਨ ਵੀ ਨਾਲ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਹੋਰ ਵੀ ਪੰਜਾਬ ਦੇ ਜ਼ਿਲ੍ਹਿਆਂ ਵਿਚੋਂ ਬੱਸਾਂ ਹਜ਼ੂਰ ਸਾਹਿਬ ਲਈ ਰਵਾਨਾ ਹੋਣਗੀਆਂ। ਇਨ੍ਹਾਂ ਵਿੱਚ ਸਮਾਜਿਕ ਦੂਰੀ ਦਾ ਖ਼ਾਸ ਧਿਆਨ ਰੱਖਿਆ ਜਾਵੇਗਾ। ਪੰਜਾਬ ਰੋਡਵੇਜ਼ ਦੇ ਜੀਐਮ ਵਿਸ਼ੇਸ਼ ਤੌਰ 'ਤੇ ਆਪ ਇਹ ਬੱਸਾਂ ਆਪਣੇ ਨਾਲ ਲੈ ਕੇ ਜਾ ਰਹੇ ਹਨ।
Last Updated : Apr 25, 2020, 1:16 PM IST