ਜਲੰਧਰ: ਧਾਰਮਿਕ ਸਥਾਨ ਖੁੱਲਣ ਨਾਲ ਮੁੜ ਤੋਂ ਸ਼ੁਰੂ ਹੋਇਆ ਪੂਜਾ ਸਮਗਰੀ ਦਾ ਕਾਰੋਬਾਰ - ਧਾਰਮਿਕ ਸਥਾਨ
ਜਲੰਧਰ: ਕੋਰੋਨਾ ਵਾਇਰਸ ਦੇ ਕਹਿਰ ਦੇ ਚਲਦੇ ਬੰਦ ਧਾਰਮਿਕ ਸਥਾਨਾਂ ਨੂੰ ਅੱਜ ਤੋਂ ਖੋਲ੍ਹ ਦਿੱਤਾ ਗਿਆ ਹੈ। ਸਥਾਨ ਖੋਲ੍ਹੇ ਜਾਣ ਮਗਰੋਂ ਜਲੰਧਰ ਦੇ ਪ੍ਰਸਿੱਧ ਸ਼ਕਤੀਪੀਠ ਸ੍ਰੀ ਦੇਵੀ ਤਲਾਬ ਮੰਦਰ ਵਿਖੇ ਵੱਡੀ ਗਿਣਤੀ 'ਚ ਸ਼ਰਧਾਲੂ ਮੰਦਰਾਂ 'ਚ ਦਰਸ਼ਨਾਂ ਲਈ ਪੁਜ ਰਹੇ ਹਨ। ਧਾਰਮਿਕ ਸਥਾਨ ਖੋਲ੍ਹੇ ਜਾਣ ਦਾ ਸਭ ਤੋਂ ਵੱਧ ਫਾਇਦਾ ਉਨ੍ਹਾਂ ਦੁਕਾਨਦਾਰਾਂ ਨੂੰ ਹੋਇਆ ਹੈ ਜੋ ਕਿ ਪੂਜਾ ਸਮਗਰੀ ਦਾ ਕਾਰੋਬਾਰ ਕਰਦੇ ਹਨ। ਧਾਰਮਿਕ ਸਥਾਨ ਖੁੱਲ੍ਹਣ ਤੋਂ ਬਾਅਦ ਪੂਜਾ ਸਮਗਰੀ ਵੇਚਣ ਵਾਲੇ ਦੁਕਾਨਦਾਰ ਬੇਹਦ ਖੁਸ਼ ਨਜ਼ਰ ਆਏ। ਇਸ ਮੌਕੇ ਦੁਕਾਨਦਾਰਾਂ ਨੇ ਕਿਹਾ ਕਿ ਪਿਛਲੇ ਦੋ ਮਹੀਨਿਆਂ ਤੋਂ ਮੰਦਰ ਬੰਦ ਪਏ ਸਨ। ਜਿਸ ਕਾਰਨ ਉਨ੍ਹਾਂ ਦਾ ਕੰਮ ਪੂਰੀ ਤਰ੍ਹਾਂ ਠੱਪ ਪੈ ਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਮੁੜ ਤੋਂ ਧਾਰਮਿਕ ਸਥਾਨ ਖੁੱਲ੍ਹਣ ਜਾਣ ਨਾਲ ਮੁੜ ਤੋਂ ਉਨ੍ਹਾਂ ਦੀਆਂ ਦੁਕਾਨਾਂ 'ਤੇ ਗਾਹਕਾਂ ਦੀ ਆਮਦ ਸ਼ੁਰੂ ਹੋ ਗਈ ਹੈ।