ਕਿਸਾਨ ਅੰਦੋਲਨ ਕਾਰਨ ਬਜ਼ਾਰਾਂ 'ਚ ਠੱਪ ਪਏ ਕਾਰੋਬਾਰ - ਕਿਸਾਨ ਅੰਦੋਲਨ
ਫਿਰੋਜ਼ਪੁਰ: ਖੇਤੀ ਕਾਨੂੰਨ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਲੀ 'ਚ ਕਿਸਾਨ ਅੰਦੋਲਨ ਜਾਰੀ ਹੈ। ਵੱਡੀ ਗਿਣਤੀ 'ਚ ਕਿਸਾਨਾਂ ਦੇ ਦਿੱਲੀ ਜਾਣ ਕਾਰਨ ਜ਼ਿਲ੍ਹੇ ਦੇ ਬਜ਼ਾਰਾਂ 'ਚ ਕਾਰੋਬਾਰ ਠੱਪ ਪੈ ਗਿਆ ਹੈ। ਇਸ ਬਾਰੇ ਦੁਕਾਨਦਾਰਾਂ ਨੇ ਕਿਹਾ ਕਿ ਕਿਸਾਨਾਂ ਦੇ ਕਾਰਨ ਉਨ੍ਹਾਂ ਦੇ ਕਾਰੋਬਾਰ ਵੱਧੀਆ ਚਲਦੇ ਸਨ। ਜਦੋਂ ਤੋਂ ਕਿਸਾਨ ਧਰਨੇ 'ਤੇ ਬੈਠੇ ਹਨ, ਉਦੋਂ ਤੋਂ ਉਨ੍ਹਾਂ ਦੇ ਕਾਰੋਬਾਰ ਵੀ ਠੱਪ ਪੈ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕੋਰੋਨਾ ਵਾਇਰਸ ਕਾਰਨ ਲੌਕਡਾਊਨ ਤੇ ਹੁਣ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਕਾਰਨ ਉਹ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਜਲਦ ਤੋਂ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੀ ਮੰਗ ਕੀਤੀ ਹੈ।