ਜਲੰਧਰ: ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਕਾਰੋਬਾਰੀ ਨੇ ਕੀਤੀ ਆਤਮਹੱਤਿਆ - ਜਲੰਧਰ ਸ਼ਹਿਰ
ਜਲੰਧਰ: ਜਲੰਧਰ ਸ਼ਹਿਰ ਦੇ ਰਹਿਣ ਵਾਲੇ ਇੱਕ ਕਾਰੋਬਾਰੀ ਨੇ ਪ੍ਰੇਸ਼ਾਨੀ ਦੇ ਚੱਲਦਿਆਂ ਆਤਮਹੱਤਿਆ ਕਰ ਲਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਨੇ ਦੱਸਿਆ ਕਿ ਮ੍ਰਿਤਕ ਸ਼ੇਅਰ ਬਰੋਕਰ ਦਾ ਕੰਮ ਕਰਦਾ ਸੀ ਤੇ ਉਸ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਆਤਮ ਹੱਤਿਆ ਕੀਤੀ ਹੈ। ਜਦ ਉਨ੍ਹਾਂ ਨੂੰ ਇਸ ਸਬੰਧੀ ਸੂਚਨਾ ਮਿਲੀ ਤਾਂ ਮ੍ਰਿਤਕ ਨੂੰ ਨਿੱਜੀ ਹਸਪਤਾਲ 'ਚ ਇਲਾਜ ਲਈ ਭਰਤੀ ਕਰਵਾਇਆ ਗਿਆ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ।