ਕਾਰੋਬਾਰੀਆਂ ਨੇ ਅਨੋਖੇ ਤਰੀਕੇ ਨਾਲ ਮੋਦੀ ਸਰਕਾਰ ਖਿਲਾਫ਼ ਕੱਢੀ ਭੜਾਸ - Modi government
ਲੁਧਿਆਣਾ: ਦੇਸ਼ ਦੇ ਵਿੱਚ ਵਧ ਰਹੀ ਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ (Modi government) ਦੇ ਖਿਲਾਫ਼ ਹਰ ਵਰਗ ਦੇ ਵਿੱਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਲੁਧਿਆਣਾ ਦੇ ਵਿੱਚ ਕਾਰੋਬਾਰੀਆਂ (Businessmen) ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਖਿਲਾਫ਼ ਅਨੋਖਾ ਰੋਸ ਪ੍ਰਦਰਸ਼ਨ (protest) ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਗੀਤ ਗਾ ਕੇ ਅਤੇ ਚਾਹ ਵੇਚ ਕੇ ਕੇਂਦਰ ਸਰਕਾਰ ਨੂੰ ਲਾਹਨਤਾਂ ਪਾਈਆਂ ਗਈਆਂ। ਕਾਰੋਬਾਰੀਆਂ ਦਾ ਕਹਿਣੈ ਕਿ ਉਨ੍ਹਾਂ ਵੱਲੋਂ ਅੰਡਾਨੀਆਂ ਦੇ ਨਾਮ ਦਾ ਚਾਹ ਦਾ ਕੱਪ 500 ਰੁਪਏ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਨਾਮ ਦਾ ਚਾਹ 2 ਰੁਪਏ ਦੇ ਵਿੱਚ ਵੇਚ ਕੇ ਰੋਸ ਜਤਾਇਆ ਹੈ। ਉਨ੍ਹਾਂ ਦੱਸਿਆ ਕਿ ਇਕੱਠਾ ਹੋਇਆ ਪੈਸਾ ਡਰਾਫਟ ਰਾਹੀਂ ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾ ਉਨ੍ਹਾਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੋਲਿਆਂ ਕਰ ਰਹੀਆਂ ਹੈ ਜਿਸ ਕਰਕੇ ਉਨ੍ਹਾਂ ਨੂੰ ਮਜ਼ਬੂਰਨ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇੰਡਸਟਰੀ ਦਿਨ-ਬ-ਦਿਨ ਨਿਘਾਰ ਵੱਲ ਜਾ ਰਹੀ ਹੈ ਇਸ ਕਰਕੇ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।