ਬਠਿੰਡਾ: ਨਗਰ ਨਿਗਮ ਦੀ ਉੱਪ ਚੋਣਾਂ ਦੀ ਤਿਆਰੀ 'ਚ ਸਿਆਸੀ ਪਾਰਟੀਆਂ - Political parties
ਬਠਿੰਡਾ ਸ਼ਹਿਰ ਵਿੱਚ ਨਗਰ ਨਿਗਮ ਦੇ ਵਾਰਡ ਨੰਬਰ 30 ਲਈ ਉੱਪ ਚੋਣਾਂ ਕਰਵਾਇਆਂ ਜਾਣਗੀਆਂ। ਇਨ੍ਹਾਂ ਚੋਣਾਂ ਲਈ 21 ਜੂਨ ਨੂੰ ਵੋਟਿੰਗ ਹੋਵੇਗੀ। ਇਨ੍ਹਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਜੀਤ ਮੱਲ ਅਤੇ ਭਾਜਪਾ ਨੇ ਮਨੀ ਸ਼ਰਮਾ ਨੂੰ ਉਮੀਦਵਾਰ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਮਨੀਸ਼ ਕੁਮਾਰ ਪਹਿਲੀ ਵਾਰ ਨਗਰ ਨਿਗਮ ਚੋਣਾਂ ਲੜ ਰਹੇ ਹਨ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਕਾਂਗਰਸੀ ਆਗੂ ਜੀਤ ਮੱਲ ਦੋ ਵਾਰ ਐਮਸੀ ਰਹਿ ਚੁੱਕੇ ਹਨ। ਦੱਸਣਯੋਗ ਹੈ ਕਿ ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 30 ਦੇ ਐਮਸੀ ਰਾਮ ਦਾਸ ਦੇ ਦਿਹਾਂਤ ਤੋਂ ਬਾਅਦ ਇਹ ਵਾਰਡ ਖਾਲੀ ਹੋ ਗਿਆ ਸੀ। ਫਿਲਹਾਲ ਸਿਆਸੀ ਪਾਰਟੀਆਂ ਵੱਲੋਂ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ।