ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਲਹਿਰਾਇਆ ਕੌਮੀ ਝੰਡਾ - 72ਵਾਂ ਗਣਤੰਤਰ ਦਿਵਸ
ਫ਼ਤਿਹਗੜ੍ਹ ਸਾਹਿਬ: ਦੇਸ਼ ਭਰ ’ਚ ਅੱਜ 72ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸ਼ਹਿਰ ਦੇ ਖੇਡ ਸਟੇਡੀਅਮ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਕੌਮੀ ਝੰਡਾ ਲਹਿਰਾ ਕੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ। ਇਸ ਮੌਕੇ ਵੱਖ-ਵੱਖ ਵਿਭਾਗਾਂ ਵੱਲੋਂ ਝਾਕੀਆਂ ਕੱਢੀਆਂ ਗਈਆਂ ਤੇ ਜ਼ਿਲ੍ਹਾ ਪੁਲਿਸ ਵੱਲੋਂ ਪਰੇਡ ਮਾਰਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਗਰਿਕਾਂ ਨੂੰ ਸੰਵਿਧਾਨ ਤਹਿਤ ਅਜ਼ਾਦੀ ਨਾਲ ਜਿਊਣ ਦੇ ਹੱਕ ਪ੍ਰਾਪਤ ਹੋਏ ਹਨ, ਇਨ੍ਹਾਂ ਹੱਕਾਂ ਨੂੰ ਪ੍ਰਾਪਤ ਕਰਨ ਲਈ ਸਾਡੇ ਦੇਸ਼ ਦੇ ਲੋਕਾਂ ਨੂੰ ਬਲੀਦਾਨ ਦੇਣਾ ਪਿਆ।