ਕੈਬਨਿਟ ਮੰਤਰੀ ਧਰਮਸੋਤ ਨੇ ਕੀਤਾ ਪੁਲਿਸ ਵਿਭਾਗ ਦੀ ਨਵੀਂ ਬਿਲਡਿੰਗ ਦਾ ਉਦਘਾਟਨ - ਕੈਬਨਿਟ ਮੰਤਰੀ ਸਾਧੂ ਸਿੰਘ
ਪਟਿਆਲਾ: ਬੀਤੇ ਦਿਨ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪੁਲਿਸ ਵਿਭਾਗ ਦੀ ਬਣਾਈ ਨਵੀਂ ਬਿਲਡਿੰਗ ਦਾ ਉਦਘਾਟਨ ਕੀਤਾ। ਇਸ ਮੌਕੇ ਐਸਐਸਪੀ ਪਟਿਆਲਾ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਪਹਿਲਾਂ ਥਾਣਾ ਸਦਰ ਦੀ ਹਾਲਤ ਮਾੜੀ ਸੀ, ਪਰੰਤੂ ਪੰਜਾਬ ਸਰਕਾਰ ਵੱਲੋਂ ਨਵੀਂ ਇਮਾਰਤ ਦੀ ਉਸਾਰੀ ਕੀਤੀ ਗਈ, ਜਿਸਦਾ ਅੱਜ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨੂੰ ਪੱਤਰਕਾਰਾ ਵੱਲੋਂ ਸਵਾਲ ਕੀਤਾ ਗਿਆ ਕਿ ਅਕਾਲੀ ਦਲ ਅਤੇ ਭਾਜਪਾ ਦਾ ਗੱਠਜੋੜ ਦੁਬਾਰਾ ਹੋ ਸਕਦਾ ਹੈ। ਉਨ੍ਹਾਂ ਸਵਾਲ ਦਾ ਜਵਾਬ ਦਿੰਦਿਆ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਅਕਾਲੀ ਭਾਜਪਾ ਨੂੰ 10 ਸਾਲ ਪਹਿਲਾਂ ਮਿਲੇ ਹਨ, ਉਸ ਦੌਰਾਨ ਅਕਾਲੀਆਂ ਨੇ ਪੰਜਾਬ ਦੇ ਲੋਕਾਂ ਨੂੰ ਲੁੱਟਿਆ ਹੈ।