ਫਤਿਹਗੜ੍ਹ ਸਾਹਿਬ ਵਿੱਚ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਨੇ ਲਹਿਰਾਇਆ ਝੰਡਾ - republic day in fatehgarh
71ਵੇਂ ਗਣਤੰਤਰ ਦਿਹਾੜੇ ਮੌਕੇ ਫਤਿਹਗੜ ਸਾਹਿਬ ਵਿੱਚ ਸਥਾਨਕ ਸਮਾਗਮ ਮਾਧੋਪੁਰ ਖੇਡ ਮੈਦਾਨ ਵਿੱਚ ਕਰਵਾਇਆ ਗਿਆ। ਇਸ ਵਿੱਚ ਕੌਮੀ ਝੰਡਾ ਲਹਰਾਉਣ ਦੀ ਰਸਮ ਕੈਬਿਨੇਟ ਮੰਤਰੀ ਬ੍ਰਹਮ ਮਹਿੰਦਰਾ ਨੇ ਅਦਾ ਕੀਤੀ। ਇਸ ਦੌਰਾਨ ਮਾਰਚ ਪਾਸਟ ਕਰ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ। ਉਥੇ ਹੀ ਮੁੱਖ ਮਹਿਮਾਨ ਨੇ ਆਜ਼ਾਦੀ ਵਿੱਚ ਆਪਣਾ ਅਹਿਮ ਯੋਗਦਾਨ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬ੍ਰਹਮਾ ਮਹਿੰਦਰਾ ਨੇ ਗਣਤੰਤਰ ਦਿਹਾੜੇ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਇਸ ਸਮਾਗਮ ਦੌਰਾਨ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।