ਐੱਸਜੀਪੀਸੀ ਅਕਾਲੀ ਦਲ ਦੀ ਜੇਬ ਦੀ ਘੜੀ : ਮਨਪ੍ਰੀਤ ਬਾਦਲ - ਮਨਪ੍ਰੀਤ ਬਾਦਲ
ਜ਼ਿਮਨੀ ਚੋਣਾਂ ਨੂੰ ਲੈ ਕੇ ਮੁਕੇਰੀਆਂ ਤੋਂ ਕਾਂਗਰਸ ਉਮੀਦਵਾਰ ਇੰਦੂ ਬਾਲਾ ਦੇ ਹੱਕ ਵਿੱਚ ਕੈਬਿਨੇਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਚੋਣ ਪ੍ਰਚਾਰ ਕਰਨ ਲਈ ਹੁਸ਼ਿਆਰਪੁਰ ਪਹੁੰਚੇ। ਇਸ ਦੌਰਾਨ ਸੁਲਤਾਨਪੁਰ ਲੋਧੀ ਵਿੱਚ ਪ੍ਰਕਾਸ਼ ਪੂਰਬ ਵਿਖੇ ਹੋਣ ਵਾਲੇ ਸਟੇਜ ਨੂੰ ਸਾਂਝਾ ਕਰਨ ਲਈ ਬੋਲਦਿਆਂ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਦੀ ਕੌਮ ਦੀ ਕਿਸਮਤ ਖੋਟੀ ਹੈ ਜੇ ਅਸੀਂ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ 'ਤੇ ਸਟੇਜ ਸਾਂਝਾ ਨਹੀਂ ਕਰ ਸਕਦੇ, ਤਾਂ ਅਸੀਂ ਉਨ੍ਹਾਂ ਵੱਲੋਂ ਦੱਸੇ ਮਾਰਗ 'ਤੇ ਕਿਵੇਂ ਚੱਲ ਸਕਦੇ ਹਾਂ। ਉਨ੍ਹਾਂ ਨੇ ਐੱਸਜੀਪੀਸੀ ਨੂੰ ਅਕਾਲੀ ਦਲ ਦੀ ਜੇਬ ਦੀ ਘੜੀ ਦੱਸਿਆ। ਦੱਸ ਦਈਏ ਕਿ 21 ਅਕਤੂਬਰ ਨੂੰ ਪੰਜਾਬ ਦੀਆਂ ਚਾਰ ਸੀਟਾਂ 'ਤੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ ਤੇ ਜਿਨ੍ਹਾਂ ਦਾ ਨਤੀਜਾ 24 ਅਕਤੂਬਰ ਨੂੰ ਆਵੇਗਾ।
Last Updated : Oct 16, 2019, 11:26 AM IST