ਸ੍ਰੀ ਮੁਕਤਸਰ ਸਾਹਿਬ 'ਚ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਲਹਿਰਾਇਆ ਕੌਮੀ ਤਿਰੰਗਾ - ਅਕਾਲੀ ਸਰਕਾਰ
ਸ੍ਰੀ ਮੁਕਤਸਰ ਸਾਹਿਬ: ਅੱਜ 74ਵੇਂ ਆਜ਼ਾਦੀ ਦਿਹਾੜੇ 'ਤੇ ਕੈਬਿਨੇਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮੁਕਤਸਰ ਸਾਹਿਬ 'ਚ ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਸੂਬੇ ਦੇ ਲੋਕਾਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਸਮਾਗਮ ਦੌਰਾਨ ਉਨ੍ਹਾਂ ਨੇ ਅਕਾਲੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਹਰ ਸੰਭਵ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਪਿਛਲੀ ਸਰਕਾਰਾਂ ਵੱਲੋਂ ਸੂਬੇ ਸਿਰ ਚੜਾਏ ਗਏ ਕਰਜੇ ਲਾਹੁਣ ਦੀ ਕੋਸ਼ਿਸ਼ ਕਰ ਰਹੀ ਹੈ।