ਹੁਸ਼ਿਆਰਪੁਰ ਦੇ ਵਿਕਾਸ ਕਾਰਜਾਂ ਵਿੱਚ ਨਹੀਂ ਆਵੇਗੀ ਕਮੀ: ਸੁੰਦਰ ਸ਼ਾਮ ਅਰੋੜਾ - hoshiarpur area
ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ। ਇਹ ਕਹਿਣਾ ਹੈ ਪੰਜਾਬ ਦੇ ਕੈਬਿਨੇਟ ਮੰਤਰੀ ਸੁੰਦਰ ਸ਼ਾਮ ਅਰੋੜਾ ਦਾ, ਜਿਨ੍ਹਾਂ ਨੇ 40 ਕਰੋੜ ਦੀ ਲਾਗਤ ਨਾਲ ਸੀਵਰੇਜ ਪ੍ਰਣਾਲੀ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਸੁਰੱਖਿਆ ਲਈ ਸ਼ਹਿਰ ਵਿੱਚ 170 ਸੀਸੀਟੀਵੀ ਕੈਮਰੇ ਲਗਾਏ ਗਏ। ਇਸ ਮੌਕੇ ਤਹਿਸੀਲ ਕੰਪਲੈਕਸ ਦੇ ਨਵੀਨੀਕਰਨ ਦਾ ਉਦਘਾਟਨ ਕਰਨ ਤੋਂ ਬਾਅਦ ਸਿਹਤ ਵਿਭਾਗ ਨੂੰ ਸ਼ਹਿਰ ਵਿੱਚ ਡੇਂਗੂ ਬਚਾਅ ਲਈ 15 ਫਾਗਿੰਗ ਮਸ਼ੀਨਾਂ ਦਿੱਤੀਆਂ ਗਈਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਕਾਸ ਦੇ ਕਾਰਜਾਂ ਸੰਬੰਧੀ ਕੋਈ ਰੁਕਾਵਟ ਨਹੀਂ ਆਵੇਗੀ।