ਅੰਗਹੀਣ ਅਤੇ ਬਲਾਇੰਡ ਯੂਨੀਅਨ ਨੇ ਘੇਰਿਆ ਕੈਬਨਿਟ ਮੰਤਰੀ - ਕੈਬਨਿਟ ਮੰਤਰੀ
ਜਲੰਧਰ: ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਅੱਜ ਫਗਵਾੜਾ ਆਏ ਅਤੇ ਇਸ ਦੌਰਾਨ ਅੰਗਹੀਣ ਤੇ ਬਲਾਇੰਡ ਯੂਨੀਅਨ ਪੰਜਾਬ ਦਾ ਇੱਕ ਵਫਦ ਸੂਬਾ ਪ੍ਰਧਾਨ ਲਖਵੀਰ ਸਿੰਘ ਸੈਣੀ ਦੀ ਅਗਵਾਈ ਵਿੱਚ ਰਾਣਾ ਗੁਰਜੀਤ ਸਿੰਘ ਨੂੰ ਮਿਲਿਆ। ਲਖਵੀਰ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਕਰਨਾ ਚਾਹੁੰਦੇ ਹਾਂ ਕਿਉਂਕਿ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਅੰਗਹੀਣ ਵਰਗ ਨੂੰ ਅਣਗੌਲਿਆ ਕੀਤਾ ਗਿਆ ਹੈ। ਹੁਣ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਇੱਕ ਉਮੀਦ ਜਾਗੀ ਹੈ ਕਿ ਉਹ ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਅੰਗਹੀਣਾਂ ਦੀਆਂ ਮੰਗਾਂ ਮੰਨਵਾ ਦੇਣਗੇ।