ਕੈਬਨਿਟ ਮੰਤਰੀ ਵੇਰਕਾ ਨੇ ਅਕਾਲੀ ਦਲ ਤੇ ਕੇਜਰੀਵਾਲ ’ਤੇ ਸਾਧੇ ਨਿਸ਼ਾਨੇ - ਕੇਜਰੀਵਾਲ ਤੇ ਸਾਧੇ ਨਿਸ਼ਾਨੇ
ਅੰਮ੍ਰਿਤਸਰ: ਪੰਜਾਬ ਸਰਕਾਰ ਦੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਦਲ ਰੋਸ ਪ੍ਰਦਰਸ਼ਨ ਤੇ ਗ੍ਰਿਫਤਾਰੀਆਂ ਦੇਣ ਦੇ ਮਸਲੇ ਨੂੰ ਲੈ ਕੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਵੇਰਕਾ ਨੇ ਕਿਹਾ ਕਾਨੂੰਨ ਆਪਣਾ ਕਾਰਵਾਈ ਕਰੇਗਾ ਅਤੇ ਜਿਹੋ ਜਿਹੇ ਉਨ੍ਹਾਂ ਦੇ ਕਰਮ ਕੀਤੇ ਹਨ ਉਸ ਹਿਸਾਬ ਨਾਲ ਉਨ੍ਹਾਂ ਨੂੰ ਸਜ਼ਾ ਮਿਲੇਗੀ। ਇਸਦੇ ਨਾਲ ਹੀ ਵੇਰਕਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਨਿਸ਼ਾਨੇ ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੱਸਣ ਕਿ ਉਨ੍ਹਾਂ ਦਿੱਲੀ ਦੇ ਵਿੱਚ ਕਿੰਨੇ ਅਧਿਆਪਕਾਂ ਨੂੰ ਪੱਕਿਆਂ ਕੀਤਾ ਅਤੇ ਕਿੰਨੇ ਅਧਿਆਪਕਾਂ ਨੂੰ ਨੌਕਰੀ ਦਿੱਤੀ ਇਸ ਬਾਰੇ ਉਹ ਸਪੱਸ਼ਟੀਕਰਨ ਦੇਣ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੇਸ਼ ਦੇ ਸਭ ਤੋਂ ਵੱਧ ਪੜ੍ਹੇ ਲਿਖੇ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੇ ਵਿੱਚ ਵਿਰੋਧੀਆਂ ਦੀਆਂ ਜ਼ਮਾਨਤਾਂ ਜਬਤ ਹੋਣਗੀਆਂ।