ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਨੂੰ ਲੈਕੇ ਲਗਾਇਆ ਕੈਂਪ - ਸਿੱਖਿਆ ਵਿਭਾਗ ਦੇ ਹੁਕਮਾਂ
ਗੜ੍ਹਸ਼ੰਕਰ: ਪੰਜਾਬ ਦੇ ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਦੀ ਗਿਣਤੀ ਨੂੰ ਲੈਕੇ ਸਰਕਾਰੀ ਸਕੂਲਾਂ ਵਲੋਂ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ 'ਚ ਦਾਖ਼ਲਿਆਂ ਦੀ ਗਿਣਤੀ ਵਧਾਈ ਜਾ ਸਕੇ। ਇਸ ਦੇ ਚੱਲਦਿਆਂ ਸਿੱਖਿਆ ਵਿਭਾਗ ਦੇ ਹੁਕਮਾਂ ਤੋਂ ਬਾਅਦ ਗੜ੍ਹਸ਼ੰਕਰ 'ਚ ਵੀ ਸਰਕਾਰੀ ਸਕੂਲ ਦੇ ਸਟਾਫ਼ ਵਲੋਂ ਕੈਂਪ ਲਗਾਇਆ ਗਿਆ। ਇਸ ਸਬੰਧੀ ਉਨ੍ਹਾਂ ਦਾ ਕਹਿਣਾ ਕਿ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ, ਇਸ ਲਈ ਲੋਕਾਂ ਨੂੰ ਵੱਧ ਤੋਂ ਵੱਧ ਆਪਣੇ ਬੱਚਿਆਂ ਦੇ ਦਾਖ਼ਲੇ ਕਰਵਾਉਣੇ ਚਾਹੀਦੇ ਹਨ।