SC.BC ਭਾਈਚਾਰੇ ਨੂੰ ਸਹੂਲਤਾਂ ਤੋਂ ਜਾਣੂ ਕਰਵਾਉਣ ਲਈ ਲਗਵਾਇਆ ਕੈਂਪ - ਵਿਧਾਇਕ ਸੰਤੋਖ ਸਿੰਘ ਭਲਾਈਪੁਰ
ਅੰਮ੍ਰਿਤਸਰ: ਨਹਿਰੀ ਵਿਸ਼ਰਾਮ ਘਰ ਰਈਆ ਵਿਖੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੀ ਅਗਵਾਈ ਹੇਠ ਐਸ.ਸੀ ਅਤੇ ਬੀ.ਸੀ ਵਰਗ ਦੇ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ 'ਚ ਬਲਾਕ ਰਈਆ ਦੇ ਪੰਚ ਸਰਪੰਚਾਂ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਐਸ.ਸੀ ਅਤੇ ਬੀ.ਸੀ ਭਾਈਚਾਰੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਵਿਧਾਇਕ ਭਲਾਈਪੁਰ ਨੇ ਦੱਸਿਆ,ਪੰਜਾਬ ਸਰਕਾਰ ਵੱਲੋਂ ਐਸ.ਸੀ ਅਤੇ ਬੀ.ਸੀ ਭਾਈਚਾਰੇ ਨੂੰ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂ ਰਹੀਆਂ ਸਹੂਲਤਾਂ ਸਬੰਧੀ ਜਾਣੂ ਕਰਵਾਇਆ ਹੈ। ਉਨ੍ਹਾ ਦੱਸਿਆ ਕਿ ਕੈਂਪ ਦੌਰਾਨ ਜਿਹੜੀਆਂ ਵੈਲਫੇਅਰ ਸਕੀਮਾਂ ਪੰਜਾਬ ਸਰਕਾਰ ਵੱਲੋਂ ਚਲਾਈਆਂ ਹਨ। ਉਸ ਬਾਰੇ ਵੀ ਵਿਚਾਰ ਹੋਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਲੋਨ ਸਕੀਮਾਂ ਅਤੇ ਸਬਸਿਡੀ ਸਕੀਮਾਂ ਬਾਰੇ ਜਾਣੂ ਕਰਵਾਇਆ ਗਿਆ ਹੈ, ਆਉਣ ਵਾਲੇ ਦਿਨ੍ਹਾਂ ਵਿੱਚ ਇਹ ਕੈਂਪ ਹਲਕੇ ਦੇ ਪਿੰਡ ਪਿੰਡ ਵਿੱਚ ਲਗਾਏ ਜਾਣਗੇ।