ਗੁਰੂ ਕੀ ਗੋਲਕ ਬਣੀ ਲੋੜਵੰਦਾਂ ਦਾ 'ਸਹਾਰਾ' - ਸ੍ਰੀ ਅਕਾਲ ਤਖ਼ਤ ਸਾਹਿਬ
ਬਠਿੰਡਾ: ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬੀਤੇ ਦਿਨ ਕੋਰੋਨਾ ਵਾਇਰਸ ਦੇ ਚਲਦਿਆਂ ਸਿੱਖ ਸੰਸਥਾਵਾਂ ਨੂੰ ਗੋਲਕਾਂ ਦੇ ਮੂੰਹ ਲੋੜਵੰਦਾਂ ਦੀ ਸਹਾਇਤਾ ਲਈ ਖੋਲਣ ਦੇ ਆਦੇਸ਼ ਦਿੱਤੇ ਗਏ ਸਨ। ਅੱਜ ਪ੍ਰਮੁੱਖ ਧਾਰਮਿਕ ਸੰਸਥਾ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਤਲਵੰਡੀ ਸਾਬੋ ਵੱਲੋਂ ਬੀਤੇ ਦਿਨੀਂ ਖੋਲ੍ਹੀਆਂ ਗਈਆਂ ਗੋਲਕਾਂ ਦੇ ਚੜਾਵੇ ਤੋਂ ਰਾਸ਼ਨ ਖ਼ਰੀਦ ਕੇ ਲੋੜਵੰਦ ਲੋਕਾਂ ਨੂੰ ਰਾਸ਼ਨ ਕਿੱਟਾਂ ਤਿਆਰ ਕਰਕੇ ਵੰਡਿਆਂ ਜਾ ਰਹੀਆਂ ਹਨ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਬਾਬਾ ਕਾਕਾ ਸਿੰਘ ਨੇ ਦੱਸਿਆ ਕਿ ਰਾਸ਼ਨ ਦੀਆਂ ਕਿੱਟਾਂ ਵੱਖ-ਵੱਖ ਗੁਰਦੁਆਰਾ ਸਾਹਿਬ ਨੂੰ ਭੇਜਿਆਂ ਜਾ ਰਹੀਆਂ ਹਨ ਤਾਂ ਜੋ ਅਤਿ ਲੋੜਵੰਦ ਲੋਕਾਂ ਤੱਕ ਪਹੁੰਚਾਇਆ ਜਾ ਸਕੇ।
Last Updated : Apr 8, 2020, 5:52 PM IST